PRESS CLUB AMLOH

PRESS CLUB AMLOH PREES CLUB AMLOH

20/08/2026

ਪੱਤਰਕਾਰ ਮਨਿੰਦਰ ਸਿੱਧੂ ’ਤੇ ਦਰਜ ਐਫ.ਆਈ.ਆਰ. ਦੀ ਪ੍ਰੈਸ ਕਲੱਬ ਅਮਲੋਹ ਵੱਲੋਂ ਨਿੰਦਾ

ਅਮਲੋਹ, 20 ਅਗਸਤ: ਲੋਕ ਆਵਾਜ਼ ਟੀਵੀ ਦੇ ਸੀਨੀਅਰ ਪੱਤਰਕਾਰ ਮਨਿੰਦਰ ਸਿੱਧੂ ’ਤੇ ਦਰਜ ਕੀਤੀ ਗਈ ਐਫ.ਆਈ.ਆਰ. ਦੀ ਪ੍ਰੈਸ ਕਲੱਬ ਅਮਲੋਹ ਵੱਲੋਂ ਜ਼ੋਰਦਾਰ ਨਿੰਦਾ ਕੀਤੀ ਗਈ ਹੈ। ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਮੀਡੀਆ ਲੋਕਾਂ ਦੀ ਆਵਾਜ਼ ਹੁੰਦਾ ਹੈ ਅਤੇ ਪੱਤਰਕਾਰਾਂ ਵੱਲੋਂ ਲੋਕਾਂ ਦੇ ਮੁੱਦਿਆਂ ਨੂੰ ਉਜਾਗਰ ਕਰਨਾ ਲੋਕਤੰਤਰ ਦਾ ਅਹਿਮ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਈ ਵੀ ਕੋਸ਼ਿਸ਼ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਜੇਕਰ ਕਿਸੇ ਖ਼ਬਰ ਜਾਂ ਰਿਪੋਰਟ ਸਬੰਧੀ ਕੋਈ ਇਤਰਾਜ਼ ਹੈ ਤਾਂ ਉਸਦਾ ਹੱਲ ਕਾਨੂੰਨੀ ਅਤੇ ਲੋਕਤੰਤਰਿਕ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ।

ਪ੍ਰੈਸ ਕਲੱਬ ਅਮਲੋਹ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਪੱਤਰਕਾਰ ਮਨਿੰਦਰ ਸਿੱਧੂ ਨੂੰ ਇਨਸਾਫ਼ ਦਿੱਤਾ ਜਾਵੇ। ਕਲੱਬ ਆਗੂਆਂ ਨੇ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਮੀਡੀਆ ਲੋਕਤੰਤਰ ਦੀ ਮਜ਼ਬੂਤ ਨੀਂਹ ਹੈ ਅਤੇ ਪੱਤਰਕਾਰਾਂ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਮਾਹੌਲ ਮਿਲਣਾ ਚਾਹੀਦਾ ਹੈ।

Address

49 # New Gurdwara Road
Amloh
147203

Telephone

9915500311

Website

Alerts

Be the first to know and let us send you an email when PRESS CLUB AMLOH posts news and promotions. Your email address will not be used for any other purpose, and you can unsubscribe at any time.

Shortcuts

Share