13/03/2026
🙏🌻🌷🌹ਚੇਤ ਮਹੀਨੇ ਦਾ ਹੁਕਮਨਾਮਾ ਸਾਹਿਬ,
੦੧ ਚੇਤ,ਸੰਮਤ ੫੫੮ ਨਾਨਕਸ਼ਾਹੀ,ਸ਼ਨਿਚਰਵਾਰ,
Chet Month Hukamnama Sahib,14 March 2026, Friday*
(ਨਵੇਂ ਸਾਲ ਸੰਮਤ ੫੫੮ ਨਾਨਕਸ਼ਾਹੀ ਦੀਆਂ ਸਭ ਸੰਗਤਾਂ ਨੂੰ ਬੇਅੰਤ ਬੇਅੰਤ ਵਧਾਈਆਂ ਜੀ🙏)
---
ਰਾਗੁ ਮਾਝ, ਗੁਰੂ ਅਰਜਨ ਦੇਵ ਜੀ
ਅੰਗ-133, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
---
ਅੰਗ -੧੩੩, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
---
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥ ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥
ਪਦ ਅਰਥ: ਕਿਰਤਿ = ਕਮਾਈ (Performance) । ਕੇ = ਅਨੁਸਾਰ। ਰਾਮ = ਹੇ ਪ੍ਰਭੂ! ਕੁੰਟ = ਕੂਟ, ਪਾਸਾ। ਦਹਦਿਸ = ਦਸ ਪਾਸੇ, (ਉੱਤਰ, ਪੱਛਮ, ਦੱਖਣ, ਪੂਰਬ, ਚਾਰ ਨੁੱਕਰਾਂ, ਉਪਰਲਾ ਪਾਸਾ, ਹੇਠਲਾ ਪਾਸਾ) । ਸਾਮ = ਸਰਨ। ਧੇਨੁ = ਗਾਂ। ਬਾਹਰੀ = ਬਿਨਾ। ਸਾਖ = ਖੇਤੀ, ਫ਼ਸਲ। ਦਾਮ = ਪੈਸੇ, ਧਨ। ਨਾਹ = {ੁਕਢਕ} ਖਸਮ। ਕਤ = ਕਿਵੇਂ, ਕਿਥੇ? ਬਿਸਰਾਮ = ਸੁਖ। ਜਿਤੁ = ਜਿਸ ਵਿਚ। ਜਿਤੁ ਘਰਿ = ਜਿਸ (ਹਿਰਦੇ-) ਘਰ ਵਿਚ। ਭਠਿ = ਤਪਦੀ ਭੱਠੀ। ਸੇ = ਵਰਗੇ। ਗ੍ਰਾਮ = ਪਿੰਡ। ਸ੍ਰਬ = ਸਾਰੇ। ਤੰਬੋਲ = ਪਾਨ ਦੇ ਬੀੜੇ। ਸਣੁ = ਸਣੇ, ਸਮੇਤ। ਦੇਹੀ = ਸਰੀਰ। ਖਾਮ = ਕੱਚੇ, ਨਾਸਵੰਤ, ਵਿਅਰਥ। ਸਭਿ = ਸਾਰੇ। ਜਾਮ = ਜਮ, ਜਿੰਦ ਦੇ ਵੈਰੀ। ਸੰਗਿ = (ਆਪਣੇ) ਨਾਲ। ਧਾਮ = ਟਿਕਾਣਾ। ਚੇਤਿ = ਚੇਤ ਦੇ ਮਹੀਨੇ ਵਿਚ। ਘਣਾ = ਬਹੁਤ। ਮਿਲਿ = ਮਿਲ ਕੇ। ਰਸਨਾ = ਜੀਭ। ਭਣਾ = ਉਚਾਰਨ। ਜਿਨਿ = ਜਿਸ ਮਨੁੱਖ ਨੇ। ਤਿਸਹਿ = ਉਸ ਨੂੰ। ਆਏ ਗਣਾ = ਆਇਆ ਸਮਝੋ। ਜਣਾ = ਜਾਣੋ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਮਣਾ = ਮਣਾ-ਮੂੰਹੀਂ, ਬਹੁਤ। ਕੰਉ = ਨੂੰ। ਮਨਾ = ਮਨਿ, ਮਨ ਵਿਚ। ਤਿਸ ਕੈ ਪਾਇ = ਉਸ ਮਨੁੱਖ ਦੇ ਪੈਰੀਂ। ਲਗਾ = ਲੱਗਾਂ, ਮੈਂ ਲੱਗਦਾ ਹਾਂ।
ਅਰਥ: ਰਾਗ ਮਾਝ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ 'ਬਾਰਹ ਮਾਹਾ' ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਪ੍ਰਭੂ! ਅਸੀਂ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ) , ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ। (ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ (ਸੁਖਾਂ ਦੀ ਖ਼ਾਤਰ) ਭਟਕਦੇ ਰਹੇ ਹਾਂ, ਹੁਣ, ਹੇ ਪ੍ਰਭੂ! ਥੱਕ ਕੇ ਤੇਰੀ ਸਰਨ ਆਏ ਹਾਂ। (ਜਿਵੇਂ) ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ, (ਜਿਵੇਂ) ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ (ਫ਼ਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ) ਧਨ ਦੀ ਕਮਾਈ ਨਹੀਂ ਹੋ ਸਕਦੀ (ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ) । ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ। (ਸੁਖ ਮਿਲੇ ਭੀ ਕਿਵੇਂ?) ਜਿਸ ਹਿਰਦੇ-ਘਰ ਵਿਚ ਪਤੀ ਪ੍ਰਭੂ ਆ ਵੱਸੇ, ਉਸ ਦੇ ਭਾ ਦੇ (ਵੱਸਦੇ) ਪਿੰਡ ਤੇ ਸ਼ਹਰ ਤੱਪਦੀ ਭੱਠੀ ਵਰਗੇ ਹੁੰਦੇ ਹਨ। (ਇਸਤ੍ਰੀ ਨੂੰ ਪਤੀ ਤੋਂ ਬਿਨਾ) ਸਰੀਰ ਦੇ ਸਾਰੇ ਸ਼ਿੰਗਾਰ ਪਾਨਾਂ ਦੇ ਬੀੜੇ ਤੇ ਹੋਰ ਰਸ (ਆਪਣੇ) ਸਰੀਰ ਸਮੇਤ ਹੀ ਵਿਅਰਥ ਦਿੱਸਦੇ ਹਨ, (ਤਿਵੇਂ) ਮਾਲਕ ਖਸਮ-ਪ੍ਰਭੂ (ਦੀ ਯਾਦ) ਤੋਂ ਬਿਨਾ ਸਾਰੇ ਸੱਜਣ ਮਿਤ੍ਰ ਜਿੰਦ ਦੇ ਵੈਰੀ ਹੋ ਢੁਕਦੇ ਹਨ। (ਤਾਹੀਏਂ) ਨਾਨਕ ਦੀ ਬੇਨਤੀ ਹੈ ਕਿ (ਹੇ ਪ੍ਰਭੂ!) ਕਿਰਪਾ ਕਰ ਕੇ ਆਪਣੇ ਨਾਮ ਦੀ ਦਾਤਿ ਬਖ਼ਸ਼। ਹੇ ਹਰੀ! ਆਪਣੇ ਚਰਨਾਂ ਵਿਚ (ਮੈਨੂੰ) ਜੋੜੀ ਰੱਖ, (ਹੋਰ ਸਾਰੇ ਆਸਰੇ-ਪਰਨੇ ਨਾਸਵੰਤ ਹਨ) ਇਕ ਤੇਰਾ ਘਰ ਸਦਾ ਅਟੱਲ ਰਹਿਣ ਵਾਲਾ ਹੈ।1। ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ। ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ। ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।
बारह माहा मांझ महला ५ घरु ४
ੴ सतिगुर प्रसादि ॥
किरति करम के वीछुड़े करि किरपा मेलहु राम ॥ चारि कुंट दह दिस भ्रमे थकि आए प्रभ की साम ॥ धेनु दुधै ते बाहरी कितै न आवै काम ॥ जल बिनु साख कुमलावती उपजहि नाही दाम ॥ हरि नाह न मिलीऐ साजनै कत पाईऐ बिसराम ॥ जितु घरि हरि कंतु न प्रगटई भठि नगर से ग्राम ॥ स्रब सीगार त्मबोल रस सणु देही सभ खाम ॥ प्रभ सुआमी कंत विहूणीआ मीत सजण सभि जाम ॥ नानक की बेनंतीआ करि किरपा दीजै नामु ॥ हरि मेलहु सुआमी संगि प्रभ जिस का निहचल धाम ॥१॥ चेति गोविंदु अराधीऐ होवै अनंदु घणा ॥ संत जना मिलि पाईऐ रसना नामु भणा ॥ जिनि पाइआ प्रभु आपणा आए तिसहि गणा ॥ इकु खिनु तिसु बिनु जीवणा बिरथा जनमु जणा ॥ जलि थलि महीअलि पूरिआ रविआ विचि वणा ॥ सो प्रभु चिति न आवई कितड़ा दुखु गणा ॥ जिनी राविआ सो प्रभू तिंना भागु मणा ॥ हरि दरसन कंउ मनु लोचदा नानक पिआस मना ॥ चेति मिलाए सो प्रभू तिस कै पाइ लगा ॥२॥
अर्थ: हे प्रभू!हम अपने कर्मों की कमाई के अनुसार (तुझसे) विछुड़े हुए हैं (तुझे बिसारे बैठे हैं), मेहर करके हमें अपने साथ मिलाओ। (माया के मोह में फंस के) चुफेरे हर तरफ (सुखों की खातिर) भटकते रहे हैं। अब, हे प्रभू थक के तेरी शरण आए हैं। (जैसे) दूध से विहीन गाय किसी काम नही आती, (जैसे) पानी के बिना खेती सूख जाती है (फसल नहीं पकती, और उस खेती में से) धन की कमाई नहीं हो सकती (वैसे ही प्रभू के नाम के बिना हमारा जीवन व्यर्थ चला जाता है)। सज्जन पति प्रभू को मिले बगैर किसी और जगह से सुख नहीं मिलता। (सुख मिले भी कैसे?) जिसके हृदय में पति प्रभू आ बसे, उसके लिए तो (बसते) गाँव और शहर तपती भट्ठी जैसे होते हैं। (स्त्री को पति के बिना) शरीर के सारे श्रृंगार, पानों के बीड़े व अन्य रस (अपने) शरीर समेत व्यर्थ ही प्रतीत होते हैं। (वैसे) मालिक प्रभू पति (की याद) के बिना सारे सज्जन मित्र जिंद के वैरी हो जाते हैं। (तभी तो) नानक की बेनती है कि (हे प्रभू!) कृपा करके अपने नाम की दाति बख्श। हे हरी! अपने चरणों में (मुझे) जोड़े रख। (और सारे आसरे उम्मीदें नाशवंत हैं) एक तेरा घर सदा अटॅल रहने वाला है।1। चेत में (बसंत ऋतु आती है, हर तरफ खिली फुलवाड़ी मन को आनंद देती है, अगर) परमात्मा को सिमरें (तो सिमरन की बरकति से) बहुत आत्मिक आनंद हो सकता है। पर जीभ से प्रभू का नाम जपने की दाति संत जनों को मिल के ही प्राप्त होती है। उसी को जगत में पैदा हुआ जानो (उसी का जनम सफल समझो) जिस ने (सिमरन की सहायता से) अपने परमात्मा का मिलाप हासिल कर लिया (क्योंकि) परमात्मा की याद के बिना एक छिन मात्र समय गुजारा हुआ भी व्यर्थ बीता जानो। जो प्रभू पानी में, धरती में आकाश में जंगलों में हर जगह व्यापक है। अगर ऐसा प्रभू किसी मनुष्य के हृदय में ना बसे, तो उस मनुष्य का (मानसिक) दुख बयान नहीं हो सकता। (पर) जिन लोगों ने उस (सर्व व्यापक) प्रभू का अपने हृदय में बसाया है, उनके बड़े भाग्य जाग पड़ते हैं। नानक का मन (भी हरी के) दीदार की इच्छा रखता है, नानक के मन में हरी दर्शन की प्यास है। जो मनुष्य मुझे हरी का मिलाप करा दे मैं उसके चरणी लगूंगा।2।
Baareh Maahaa Maanjh Mehalaa 5 Ghar 4
Ik Oankaar Sathigur Prasaadh ||
Kirath Karam Kae Veeshhurrae Kar Kirapaa Maelahu Raam || Chaar Kuntt Dheh Dhis Bhramae Thhak Aaeae Prabh Kee Saam || Dhhaen Dhudhhai Thae Baaharee Kithai N Aavai Kaam || Jal Bin Saakh Kumalaavathee Oupajehi Naahee Dhaam || Har Naah N Mileeai Saajanai Kath Paaeeai Bisaraam || Jith Ghar Har Kanth N Pragattee Bhath Nagar Sae Graam || Srab Seegaar Thanbol Ras San Dhaehee Sabh Khaam || Prabh Suaamee Kanth Vihooneeaa Meeth Sajan Sabh Jaam || Naanak Kee Baenantheeaa Kar Kirapaa Dheejai Naam || Har Maelahu Suaamee Sang Prabh Jis Kaa Nihachal Dhhaam ||1|| Chaeth Govindh Araadhheeai Hovai Anandh Ghanaa || Santh Janaa Mil Paaeeai Rasanaa Naam Bhanaa || Jin Paaeiaa Prabh Aapanaa Aaeae Thisehi Ganaa || Eik Khin This Bin Jeevanaa Birathhaa Janam Janaa || Jal Thhal Meheeal Pooriaa Raviaa Vich Vanaa || So Prabh Chith N Aavee Kitharraa Dhukh Ganaa || Jinee Raaviaa So Prabhoo Thinnaa Bhaag Manaa || Har Dharasan Kano Man Lochadhaa Naanak Piaas Manaa || Chaeth Milaaeae So Prabhoo This Kai Paae Lagaa ||2||
Meaning: Baarah Maahaa ~ The Twelve Months: Maajh, Fifth Mehl, Fourth House: One Universal Creator God. By The Grace Of The True Guru:
By the actions we have committed, we are separated from You. Please show Your Mercy, and unite us with Yourself, Lord. We have grown weary of wandering to the four corners of the earth and in the ten directions. We have come to Your Sanctuary, God. Without milk, a cow serves no purpose. Without water, the crop withers, and it will not bring a good price. If we do not meet the Lord, our Friend, how can we find our place of rest? Those homes, those hearts, in which the Husband Lord is not manifest-those towns and villages are like burning furnaces. All decorations, the chewing of betel to sweeten the breath, and the body itself, are all useless and vain. Without God, our Husband, our Lord and Master, all friends and companions are like the Messenger of Death. This is Nanak's prayer: "Please show Your Mercy, and bestow Your Name. O my Lord and Master, please unite me with Yourself, O God, in the Eternal Mansion of Your Presence"". ||1|| In the month of Chayt, by meditating on the Lord of the Universe, a deep and profound joy arises. Meeting with the humble Saints, the Lord is found, as we chant His Name with our tongues. Those who have found God-blessed is their coming into this world. Those who live without Him, for even an instant-their lives are rendered useless. The Lord is totally pervading the water, the land, and all space. He is contained in the forests as well. Those who do not remember God-how much pain must they suffer! Those who dwell upon their God have great good fortune. My mind yearns for the Blessed Vision of the Lord's Darshan. O Nanak, my mind is so thirsty! I touch the feet of one who unites me with God in the month of Chayt. ||2||
---
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏